ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ਸੰਬੰਧੀ ਸੈਮੀਨਾਰ 26 ਦਸੰਬਰ ਨੂੰ
- Web Admin
- Dec 25, 2015
- 1 min read
ਅੰਮ੍ਰਿਤਸਰ 25 ਦਸੰਬਰ 2015:-- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ 26 ਦਸੰਬਰ ਦਿਨ ਸ਼ਨੀਵਾਰ ਸ਼ਾਮ ਨੂੰ 4 ਵਜੇ ਤੋਂ 6 ਵਜੇ ਤੀਕ ਰਿਟਜ਼ ਹੋਟਲ, ਮਾਲ ਰੋਡ ਵਿਖੇ ਅੰਮ੍ਰਿਤਸਰ ਹਵਾਈ ਅੱਡੇ ਦੀ ਤਰੱਕੀ ਸੰਬੰਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਹਵਾਈ ਅੱਡੇ ਦੀ ਉੱਨਤੀ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ’ਤੇ ਹਵਾਈ ਅੱਡੇ ਦੇ ਡਾਇਰੈਕਟਰ ਵੀ.ਵਨਕੇਟਸਵਰ ਰਾਓ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਮੰਚ ਦੇ ਪ੍ਰਧਾਨ ਇੰਜ. ਦਲਜੀਤ ਸਿੰਘ ਕੋਹਲੀ ਤੇ ਜਨਰਲ ਸਕੱਤਰ ਹਰਦੀਪ ਸਿੰਘ ਚਾਹਲ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਉਨ੍ਹਾਂ ਨਾਲ ਉਨ੍ਹਾਂ ਦੇ ਫੋਨ ਨੰਬਰ ਕ੍ਰਮਵਾਰ 919814700081 ਤੇ 91-9814949456 ਸੰਪਰਕ ਕੀਤਾ ਜਾ ਸਕਦਾ ਹੈ।

Comments